ਬਟਾਲਾ : ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ, ਬੱਚੀ ਸਮੇਤ 5 ਦੀ ਮੌਤ

ਅੰਮਿ੍ਤਸਰ : ਪੰਜਾਬ ਦੇ ਗੁਰਦਾਸਪੁਰ ‘ਚ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਬਟਾਲਾ ‘ਚ ਵਾਪਰਿਆ ਹੈ। ਤੇਜ਼ ਰਫਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ 6 ਲੋਕ ਸਵਾਰ ਸਨ। ਜਿਸ ‘ਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੋ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ਵਿੱਚ ਪੈਟਰੋਲ ਪੰਪ ਨੇੜੇ ਵਾਪਰਿਆ ਹਾਦਸਾ। ਆਲਟੋ ਕਾਰ ਨੰਬਰ ਪੀਬੀ 18 ਐਚ 7799 ਵਿੱਚ ਸਵਾਰ ਇੱਕ ਪਰਿਵਾਰ ਦੇ ਮੈਂਬਰ ਇੱਕ ਵਿਆਹ ਸਮਾਗਮ ਤੋਂ ਘਰ ਜਾ ਰਹੇ ਸਨ। ਫਿਰ ਰਸਤੇ ਵਿੱਚ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹੇ ਆਸ਼ੂ ਸਿੰਘ, ਮਾਤਾ ਸ਼ਿੰਦਰ ਕੌਰ ਵਾਸੀ ਬਟਾਲਾ, ਪਤੀ-ਪਤਨੀ ਗਗਨਜੋਤ ਕੌਰ ਅਤੇ ਪਰਮਜੀਤ ਵਾਸੀ ਚਹਿਲ ਕਲਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਆਸਪਾਸ ਦੇ ਲੋਕਾਂ ਨੇ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ।

ਦੋ ਬੱਚਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਬੱਚੀ ਦੀ ਵੀ ਮੌਤ ਹੋ ਗਈ। ਦੂਜੇ ਲੜਕੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ।
ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਨੇ ਪਹਿਲਾਂ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ ਸੀ ਪਰ ਉਹ ਵਾਲ-ਵਾਲ ਬਚ ਗਿਆ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਬਾਅਦ ਵਿੱਚ ਇਹੀ ਕਾਰ ਮਹਿਤਾ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਪਰਿਵਾਰ ਦੇ 5 ਜੀਆਂ ਦੀ ਜਾਨ ਚਲੀ ਗਈ।

Leave a Reply

Your email address will not be published. Required fields are marked *

View in English