ਬਲਵੰਤ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲਈ ਜਾਵੇਗੀ : SGPC

ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ‘ਚ ਲਿਆ ਫੈਸਲਾ
ਸਿੱਖ ਜਥੇਬੰਦੀਆਂ ਨੂੰ ਵੀ ਰਾਏ ਦੇਣ ਲਈ ਕਿਹਾ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰਨ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਰਹਿਮ ਦੀ ਇਹ ਪਟੀਸ਼ਨ ਲੰਬੇ ਸਮੇਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ ਅਤੇ ਹੁਣ ਰਾਜੋਨਾ ਵੀ ਚਾਹੁੰਦੇ ਹਨ ਕਿ ਇਹ ਪਟੀਸ਼ਨ ਵਾਪਸ ਲਈ ਜਾਵੇ।

5 ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦਾ ਫੈਸਲਾ ਦਿੰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਜਿਸ ਵਿਚ ਹੁਣ ਉਸ ਦੀ ਰਹਿਮ ਦੀ ਅਪੀਲ, ਜੋ ਲੰਬੇ ਸਮੇਂ ਤੋਂ ਰਾਸ਼ਟਰਪਤੀ ਕੋਲ ਹੈ, ਨੂੰ ਵਾਪਸ ਲਿਆ ਜਾਵੇ। ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਏ ਨੂੰ 18 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਭਾਰਤ ਸਰਕਾਰ ਨੂੰ ਭੇਜੀ ਗਈ ਰਹਿਮ ਦੀ ਅਪੀਲ 12 ਸਾਲ ਤੋਂ ਵੱਧ ਸਮੇਂ ਤੋਂ ਪੈਂਡਿੰਗ ਪਈ ਹੈ ਅਤੇ ਇਸ ‘ਤੇ ਕੋਈ ਫੈਸਲਾ ਨਹੀਂ ਹੋ ਸਕਿਆ ਹੈ।

Leave a Reply

Your email address will not be published. Required fields are marked *

View in English