ਬਸਪਾ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ AAP ਵਿਧਾਇਕ ਦੇ ਪਿਤਾ ਨੂੰ ਮੈਦਾਨ ‘ਚ ਉਤਾਰਿਆ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 8

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਸੀਟ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਸੁਰਿੰਦਰ ਕੰਬੋਜ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।

Leave a Reply

Your email address will not be published. Required fields are marked *

View in English