ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਨਵੇਂ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਫੈਕਟ ਸਮਾਚਾਰ ਸੇਵਾ

ਜਲੰਧਰ, ਸਤੰਬਰ 6

ਅੱਜ ਸਵੇਰੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਜਲੰਧਰ ਦੇ ਜੇਲ੍ਹ ਚੌਕ ਸਥਿਤ ਸਤਿਸੰਗ ਘਰ ਪਹੁੰਚੇ, ਜਿਥੇ ਉਨ੍ਹਾਂ ਨਾਲ ਡੇਰੇ ਦੇ ਨਵੇਂ ਨਿਯੁਕਤ ਕੀਤੇ ਗਏ ਉਤਰ ਅਧਿਕਾਰੀ ਜਸਦੀਪ ਸਿੰਘ ਗਿੱਲ ਵੀ ਸੰਗਤਾਂ ਨੂੰ ਦਰਸ਼ਨ ਦਿੰਦੇ ਹੋਏ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰ ਅਧਿਕਾਰੀ ਨਿਯੁਕਤ ਕਰਨ ਉਪਰੰਤ ਪਹਿਲੀ ਦਫ਼ਾ ਕਿਸੇ ਸਤਿਸੰਗ ਘਰ ਦਾ ਦੌਰਾ ਕਰਨ ਜਲੰਧਰ ਪਹੁੰਚੇ, ਜਿਥੇ ਉਨ੍ਹਾਂ ਦੇ ਆਉਣ ਦੀ ਖ਼ਬਰ ਫੈਲਦਿਆਂ ਹੀ ਸੰਗਤਾਂ ਦਾ ਭਾਰੀ ਇਕੱਠ ਹੋਇਆ।

Leave a Reply

Your email address will not be published. Required fields are marked *

View in English