ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 29
NCP ਨੇਤਾ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਮੁਲਜ਼ਮ ਨੇ ਸਲਮਾਨ ਖਾਨ ਨੂੰ ਧਮਕੀ ਵੀ ਦਿੱਤੀ ਸੀ।
ਇਸ ਮਾਮਲੇ ਵਿੱਚ ਨੋਇਡਾ ਦੇ ਸੈਕਟਰ 39 ਤੋਂ ਇੱਕ 20 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਮੁਹੰਮਦ ਤਇਅਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਲੜਕੇ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਲਈ ਪ੍ਰਬੰਧ ਕਰ ਰਹੀ ਹੈ। ਜ਼ੀਸ਼ਾਨ ਦੇ Public Relations Office ਨੂੰ ਇਹ ਧਮਕੀ ਭਰੀ ਕਾਲ ਆਈ ਸੀ। ਜ਼ੀਸ਼ਾਨ ਅਤੇ ਸਲਮਾਨ ਖਾਨ ਦੋਵਾਂ ਨੂੰ ਧਮਕਾਇਆ ਗਿਆ ਅਤੇ ਪੈਸੇ ਦੀ ਮੰਗ ਕੀਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਐਫਆਈਆਰ ਵੀ ਦਰਜ ਕੀਤੀ ਗਈ ਸੀ। ਪੁਲਿਸ ਨੇ ਮੁਲਜ਼ਮ ਮੁਹੰਮਦ ਤਇਅਬ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।







