ਬਾਰਸ਼ ਤੇ ਗੜ੍ਹੇਮਾਰੀ ਕਾਰਨ ਖ਼ਰਾਬ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੀਆਂ ਕੇਂਦਰ ਦੀਆਂ ਟੀਮਾਂ

ਗੜ੍ਹੇਮਾਰੀ ਨਾਲ ਪ੍ਰਭਾਵਿਤ ਕਣਕ ਦੀ ਫਸਲ ਦੀ ਕੁਆਲਿਟੀ ਹੇਠਾਂ ਆ ਗਈ
ਕਿਸਾਨਾਂ ਦੇ ਖਦਸ਼ਿਆਂ ਮਗਰੋਂ ਪੰਜਾਬ ਸਰਕਾਰ ਨੇ ਵੀ ਕੇਂਦਰ ਕੋਲ ਛੋਟ ਦੇਣ ਮੰਗ ਕੀਤੀ ਹੈ

ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਬਾਰਸ਼ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਕਣਕ ਦੀ ਫਸਲ ਦੀ ਕੁਆਲਿਟੀ ਹੇਠਾਂ ਆ ਗਈ ਹੈ। ਕਈ ਇਲਾਕਿਆਂ ਅੰਦਰ ਕਣਕ ਦੀ ਕੁਆਲਿਟੀ ਕੇਂਦਰ ਸਰਕਾਰ ਦੇ ਮਾਪਦੰਡਾਂ ਉੱਪਰ ਵੀ ਪੂਰੀ ਨਹੀਂ ਉੱਤਰੇਗੀ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਸਕਦਾ ਹੈ ਜਾਂ ਫਿਰ ਕਟੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਦੇ ਖਦਸ਼ਿਆਂ ਮਗਰੋਂ ਪੰਜਾਬ ਸਰਕਾਰ ਨੇ ਵੀ ਕੇਂਦਰ ਕੋਲ ਛੋਟ ਦੇਣ ਮੰਗ ਕੀਤੀ ਹੈ।
ਇਸ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਚਾਰ ਕੇਂਦਰੀ ਟੀਮਾਂ ਅੱਜ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਝੱਖੜ ਨਾਲ ਕਣਕ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਗੀਆਂ। ਇਹ ਟੀਮਾਂ ਵੀਰਵਾਰ ਨੂੰ ਚੰਡੀਗੜ੍ਹ ਪੁੱਜ ਗਈਆਂ ਸੀ ਤੇ ਅੱਜ ਪੰਜਾਬ ਦੇ ਅਫ਼ਸਰਾਂ ਨਾਲ ਸਾਂਝਾ ਦੌਰਾ ਆਰੰਭ ਕਰਨਗੀਆਂ। ਖਦਸ਼ਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਰਕੇ ਕਣਕ ਦੀ ਗੁਣਵੱਤਾ ਹੇਠਾਂ ਆਈ ਹੈ ਜਿਸ ਕਰਕੇ ਫ਼ਸਲ ਦਾ ਕੇਂਦਰੀ ਮਾਪਦੰਡਾਂ ’ਤੇ ਖਰਾ ਉੱਤਰਨਾ ਮੁਸ਼ਕਲ ਹੈ। ਇਸ ਲਈ ਕਿਸਾਨਾਂ ਨੂੰ ਡਰ ਹੈ ਕਿ ਫਸਲ ਮੰਡੀਆਂ ਵਿੱਚ ਵੇਚਣ ਵੇਲੇ ਵੀ ਦਿੱਕਤ ਆਏਗੀ।

Leave a Reply

Your email address will not be published. Required fields are marked *

View in English