ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕਾ ਦੇ ਪਤੀ ਨੂੰ 4 ਲੱਖ ਰੁਪਏ ਦੇ ਚੈੱਕ ਸੌਂਪੇ

ਫੈਕਟ ਸਮਾਚਾਰ ਸੇਵਾ

ਮਾਨਸਾ, ਅਗਸਤ 4

ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਮਾਨਸਾ ਪ੍ਰਮੋਦ ਸਿੰਗਲਾ ਨੇ ਅੱਜ ਪਿੰਡ ਮੂਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਤਿੰਨ ਲੱਖ, ਪੰਜਾਹ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਮੂਸਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਘੁੱਕਰ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਉਸ ਦੇ ਸੱਟਾਂ ਲੱਗੀਆਂ ਉੱਥੇ ਹੀ ਘੁੱਕਰ ਸਿੰਘ ਦੀ ਪਤਨੀ ਰਾਣੀ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਫ਼ੌਰੀ ਤੌਰ ’ਤੇ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਘੁੱਕਰ ਸਿੰਘ ਨੂੰ ਕੁੱਲ 4 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਂਈ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤੀ ਜਾ ਸਕਦੀ, ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਦਿਆਂ ਔਖੇ ਵੇਲੇ ਬਾਂਹ ਜਰੂਰ ਫੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਹਰੇਕ ਹੜ੍ਹ ਪੀੜਤ ਦੀ ਮਦਦ ਕੀਤੀ ਜਾਵੇਗੀ।

Leave a Reply

Your email address will not be published. Required fields are marked *

View in English