ਬਿਕਰਮ ਮਜੀਠੀਆ ਨੇ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ

ਫੈਕਟ ਸਮਾਚਾਰ ਸੇਵਾ

ਪਟਿਆਲਾ , ਸਤੰਬਰ 8

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਚੌਥੇ ਪਾਤਸ਼ਾਹ ਰੂਹਾਨੀਅਤ ਦੀ ਮੂਰਤ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਲੋਕਾਈ ਨੂੰ ਇਸ ਧਰਤੀ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਾਤ ਬਖਸ਼ਣ ਵਾਲੇ ਗੁਰੂ ਸਾਹਿਬ ਸਮੂਹ ਸੰਗਤ ਨੂੰ ਪਾਵਨ ਗੁਰਬਾਣੀ ਅਤੇ ਸਿੱਖ ਰਹਿਤ ਮਰਿਆਦਾ ਦੀ ਪਾਵਨ ਦਾਤ ਨਾਲ ਸਦੀਵੀ ਸਾਂਝ ਬਖਸ਼ਣ।

Leave a Reply

Your email address will not be published. Required fields are marked *

View in English