ਬਿਜਲੀ ਸਪਲਾਈ ’ਚ ਖ਼ਰਾਬੀ ਠੀਕ ਕਰਨ ਲਈ ਖੰਭੇ ’ਤੇ ਚੜ੍ਹੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ

ਫੈਕਟ ਸਮਾਚਾਰ ਸੇਵਾ

ਖਰੜ , ਜੁਲਾਈ 6

ਬਿਜਲੀ ਸਪਲਾਈ ’ਚ ਖ਼ਰਾਬੀ ਠੀਕ ਕਰਨ ਲਈ ਖੰਭੇ ’ਤੇ ਚੜ੍ਹੇ ਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਹਸਪਤਾਲ ਰੋਡ ‘ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਵਜੋਂ ਹੋਈ ਹੈ।

ਮੁਰੰਮਤ ਦੇ ਕੰਮ ਕਾਰਨ ਬਿਜਲੀ ਸਪਲਾਈ ਬੰਦ ਕੀਤੀ ਗਈ ਸੀ ਪਰ ਕਿਸੇ ਨੇ ਪਿੱਛੇ ਤੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ। ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਸਤਵਿੰਦਰ ਸਿੰਘ ਜੋ ਕਿ ਖੰਭੇ ’ਤੇ ਚੜ੍ਹਿਆ ਹੋਇਆ ਸੀ ਉਸਨੂੰ ਕਰੰਟ ਲੱਗ ਗਿਆ ਅਤੇ ਮੌਕੇ ’ਤੇ ਹੀ ਦਮ ਤੋੜ ਗਿਆ। ਸੂਚਨਾ ਮਿਲਣ ‘ਤੇ ਬਿਜਲੀ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਖੰਭੇ ਤੋਂ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਖਰੜ ਪਹੁੰਚਾਇਆ ਗਿਆ।

ਮ੍ਰਿਤਕ ਦੀ ਪਛਾਣ 29 ਸਾਲਾ ਸਤਵਿੰਦਰ ਸਿੰਘ ਉਰਫ਼ ਕਾਕੂ ਵਾਸੀ ਰਾਜਪੁਰਾ ਵਜੋਂ ਹੋਈ ਹੈ, ਜਿਸ ਦਾ 4 ਸਾਲ ਦਾ ਬੇਟਾ ਵੀ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਨਿਗਮ ’ਚ ਠੇਕੇ ’ਤੇ ਲਾਈਨਮੈਨ ਵਜੋਂ ਕੰਮ ਕਰ ਰਿਹਾ ਸੀ। ਇਸ ਸਬੰਧੀ ਬਿਜਲੀ ਵਿਭਾਗ ਦੇ ਐਕਸੀਅਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਰੰਮਤ ਦੇ ਕੰਮ ਦੌਰਾਨ ਸਬੰਧਤ ਫੀਡਰ ਤੋਂ ਬਿਜਲੀ ਕੱਟ ਦਿੱਤੀ ਗਈ ਸੀ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸੇ ਇਲਾਕੇ ’ਚ ਚੱਲ ਰਹੇ ਜਨਰੇਟਰ ਤੋਂ ਬਿਜਲੀ ਬੈਕਅੱਪ ਲੈ ਕੇ ਇਸ ਲਾਈਨ ਤਕ ਪਹੁੰਚ ਗਈ ਸੀ, ਜਿਸ ਕਾਰਨ ਸਤਵਿੰਦਰ ਸਿੰਘ ਦੀ ਮੌਤ ਹੋ ਗਈ।

Leave a Reply

Your email address will not be published. Required fields are marked *

View in English