ਫੈਕਟ ਸਮਾਚਾਰ ਸੇਵਾ
ਪਟਨਾ , ਜਨਵਰੀ 28
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਉਹ ਹੁਣ ਐਨਡੀਏ ‘ਚ ਸ਼ਾਮਲ ਹੋ ਕੇ ਸਰਕਾਰ ਬਣਾਉਣਗੇ। ਇੱਥੇ ਭਾਜਪਾ ਨੇ ਵੀ ਵੱਡਾ ਐਲਾਨ ਕੀਤਾ ਹੈ। ਭਾਜਪਾ ਨੇ ਸਮਰਾਟ ਚੌਧਰੀ ਤੇ ਵਿਜੇ ਸਿਨਹਾ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬਿਹਾਰ ਦੇ ਵਿਧਾਇਕਾਂ ਨੇ ਭਾਜਪਾ, ਜੇਡੀਯੂ ਤੇ ਹੋਰ ਸਹਿਯੋਗੀ ਪਾਰਟੀਆਂ ਨਾਲ ਮਿਲ ਕੇ ਰਾਜ ਵਿਚ ਐਨਡੀਏ ਦੀ ਸਰਕਾਰ ਬਣਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਸਮਰਾਟ ਚੌਧਰੀ ਨੂੰ ਵਿਧਾਇਕ ਦਲ ਦਾ ਨੇਤਾ ਤੇ ਵਿਜੇ ਸਿਨਹਾ ਨੂੰ ਉਪ ਨੇਤਾ ਚੁਣਿਆ ਗਿਆ ਹੈ।







