ਫੈਕਟ ਸਮਾਚਾਰ ਸੇਵਾ
ਪਟਨਾ, ਅਗਸਤ 19
ਬਿਹਾਰ ਦੇ ਅਰਰੀਆ ’ਚ ਪੱਤਰਕਾਰ ਦੀ ਹੱਤਿਆ ਦੇ ਮਾਮਲੇ ’ਚ ਪੁਲਿਸ ਨੇ 24 ਘੰਟਿਆਂ ਦੇ ਅੰਦਰ ਹੀ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੇ.ਡੀ.ਯੂ. ਨੇਤਾ ਨੀਰਜ ਕੁਮਾਰ ਨੇ ਕਿਹਾ ਕਿ ਵਿਰੋਧੀ ਧਿਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਪਰਾਧਿਕ ਘਟਨਾ ਦੀ ਆਲੋਚਨਾ ਕਰਨ ਪਰ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਚਰਚਾ ਉਨ੍ਹਾਂ ਵਲੋਂ ਚਰਚਾ ਕੀਤੀ ਜਾਣੀ ਚਾਹੀਦੀ ਹੈ।







