ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 19
ਬੈਂਕ ਆਫ ਬੜੌਦਾ ਨੇ ਆਪਣੇ ਮੋਬਾਈਲ ਐਪ ਰਾਹੀਂ ਨਵੇਂ ਗਾਹਕਾਂ ਨੂੰ ਜੋੜਨ ‘ਤੇ ਰਿਜ਼ਰਵ ਬੈਂਕ ਆਫ ਇੰਡੀਆ ਵਲੋਂ ਪਾਬੰਦੀ ਲਗਾਉਣ ਤੋਂ ਬਾਅਦ ਆਪਣੇ ਕੁਝ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਅਧਿਕਾਰੀ ਬੈਂਕ ਦੀ ਮੋਬਾਈਲ ਐਪ ਬੌਬ ਵਰਲਡ ਨਾਲ ਜੁੜੇ ਹੋਏ ਸਨ ਅਤੇ ਦੋਸ਼ ਹੈ ਕਿ ਉਨ੍ਹਾਂ ਨੇ ਐਪ ‘ਤੇ ਜ਼ਿਆਦਾ ਲੋਕਾਂ ਦੀ ਰਜਿਸਟ੍ਰੇਸ਼ਨ ਦਿਖਾਉਣ ਲਈ ਖਪਤਕਾਰਾਂ ਦੇ ਖਾਤਿਆਂ ਨਾਲ ਛੇੜਛਾੜ ਕੀਤੀ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਸਹਾਇਕ ਜਨਰਲ ਮੈਨੇਜਰ ਦੇ ਪੱਧਰ ਦੇ ਕੁਝ ਅਧਿਕਾਰੀ ਵੀ ਸ਼ਾਮਲ ਹਨ। ਹਾਲਾਂਕਿ ਬੈਂਕ ਨੇ ਇਸ ਸਬੰਧ ਵਿੱਚ ਵਿਸਤ੍ਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। 10 ਅਕਤੂਬਰ ਨੂੰ, ਰਿਜ਼ਰਵ ਬੈਂਕ ਨੇ ਬੈਂਕ ਆਫ ਬੜੌਦਾ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਤੁਰੰਤ ਪ੍ਰਭਾਵ ਨਾਲ ਬੌਬ ਵਰਲਡ ਵਿੱਚ ਨਵੇਂ ਗਾਹਕਾਂ ਨੂੰ ਸ਼ਾਮਲ ਕਰਨਾ ਬੰਦ ਕਰੇ।







