ਬ੍ਰਮ ਸ਼ੰਕਰ ਜਿੰਪਾ ਵਲੋਂ ਕਲੀ ਕਜੌਲੀ ਵਾਟਰ ਵਰਕਸ ਦਾ ਕੀਤਾ ਦੌਰਾ

ਫੈਕਟ ਸਮਾਚਾਰ ਸੇਵਾ

ਰੂਪਨਗਰ, ਜੁਲਾਈ 10

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਐਤਵਾਰ ਰਾਤ ਨੂੰ 10.30 ਵਜੇ ਕਜੌਲੀ ਵਾਟਰ ਵਰਕਸ (ਮੋਰਿੰਡਾ, ਜ਼ਿਲ੍ਹਾ ਰੂਪਨਗਰ) ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨਾਲ ਡਟ ਕੇ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਤਲੁੱਜ ਤੇ ਸਿਸਵਾਂ ਡੈਮ ਤੋਂ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਕਜੌਲੀ ਹੈੱਡਵਰਕਸ ਵੀ ਖ਼ਤਰੇ ਵਿੱਚ ਸੀ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅਧਿਕਾਰੀਆਂ ਨੇ ਸਥਿਤੀ ਤੇ ਕਾਬੂ ਪਾਇਆ ਅਤੇ ਜਿਥੇ ਜਿਥੇ ਵੀ ਖ਼ਤਰੇ ਵਾਲੀ ਸਥਿਤੀ ਸੀ, ਉਸ ਤੇ ਬੋਰੀਆਂ ਲਗਾ ਕੇ ਅਤੇ ਮਿੱਟੀ ਪਾ ਕੇ ਰੋਕਣ ਦੀ ਕੋਸ਼ਿਸ ਕੀਤੀ।

ਉਨ੍ਹਾਂ ਕਿਹਾ ਕਿ ਕਜੌਲੀ ਹੈੱਡਵਰਕਸ ਸਾਡਾ ਇੱਕ ਬਹੁਤ ਵੱਡਾ ਪ੍ਰੋਜੈਕਟ ਹੈ ਜਿੱਥੋਂ ਮੋਹਾਲੀ, ਚੰਡੀਗੜ੍ਹ ਅਤੇ ਗਮਾਡਾ ਨੂੰ ਪੀਣ ਵਾਲਾ ਪਾਣੀ ਇੱਥੇ ਤੋਂ ਹੀ ਸਪਲਾਈ ਕੀਤਾ ਜਾਂਦਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਿੱਥੇ ਇਹ ਬਰਸਾਤ ਪੂਰੇ ਭਾਰਤ ਦੇਸ਼ ਵਿੱਚ ਹੋ ਰਹੀ ਹੈ ਪਰੰਤੂ ਪੰਜਾਬ ਸੂਬੇ ਵਿੱਚ ਇਹ ਪੂਰੇ ਜ਼ੋਬਨ ਤੇ ਹੈ। ਉਨ੍ਹਾਂ ਕਿਹਾ ਕਿ ਲਗਾਤਰ 2 ਦਿਨ ਤੋਂ ਹੋ ਰਹੀ ਬਰਸਾਤ ਕਾਰਨ ਸਥਿਤੀ ਕਾਫੀ ਨਾਜ਼ੁਕ ਬਣੀ ਹੋਈ ਹੈ ਤੇ ਪੰਜਾਬ ਵਾਸੀਆਂ ਨੂੰ ਕਾਫ਼ੀ ਸਮੱਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਮੁਕੰਮਲ ਨਿਕਾਸੀ ਅਤੇ ਸਥਿਤੀ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੱਲੋਂ ਭਾਰੀ ਮੀਂਹ ਕਾਰਨ ਜਿਲੇ ਵਿੱਚ ਕਿਸੇ ਦਾ ਵੀ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ ਇਹ ਯਕੀਨੀ ਬਣਾਉਣ ਲਈ ਮੰਤਰੀ ਵੱਲੋ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਗਏ।

Leave a Reply

Your email address will not be published. Required fields are marked *

View in English