ਬ੍ਰਹਮ ਮਹਿੰਦਰਾ ਵਿਜੀਲੈਂਸ ਦਫ਼ਤਰ ‘ਚ ਹੋਏ ਪੇਸ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਾਰਚ 17

ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਪਹੁੰਚੇ ਹਨ। ਇਸ ਮਾਮਲੇ ਵਿੱਚ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਤਲਬ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ ਸਨ। ਮਹਿੰਦਰਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਤੀਜੀ ਵਾਰ ਮਹਿੰਦਰਾ ਨੂੰ 9 ਮਾਰਚ ਲਈ ਸੰਮਨ ਕੀਤਾ ਗਿਆ ਹੈ। ਮਹਿੰਦਰਾ ਨੂੰ ਵਿਜੀਲੈਂਸ ਨੇ ਬੀਤੀ 24 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਨ੍ਹਾਂ ਨੇ ਵਿਜੀਲੈਂਸ ਤੋਂ ਸਮੇਂ ਦੀ ਮੰਗ ਕੀਤੀ ਸੀ। ਵਿਜੀਲੈਂਸ ਦੀ ਜਾਂਚ ਵਿਚ ਮਹਿੰਦਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਬੀਤੇ ਛੇ ਸਾਲਾਂ ਦੌਰਾਨ ਆਮਦਨ ਤੋਂ ਵੱਧ ਪੈਸਾ ਖਰਚਣ ਦੇ ਦੋਸ਼ ਹਨ।

Leave a Reply

Your email address will not be published. Required fields are marked *

View in English