ਬੰਗਲਾਦੇਸ਼ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 97 ਲੋਕ ਮਾਰੇ ਗਏ

ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਢਾਕਾ: ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ। ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ। ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈਆਂ ਘਾਤਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 97 ਲੋਕ ਮਾਰੇ ਗਏ।

ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਐਡਵਾਈਜ਼ਰੀ ਵਿੱਚ ਕਿਹਾ, “ਮੌਜੂਦਾ ਘਟਨਾਕ੍ਰਮ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਸਖ਼ਤੀ ਨਾਲ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ। ਐਡਵਾਈਜ਼ਰੀ ਮੁਤਾਬਕ, ‘ਬੰਗਲਾਦੇਸ਼ ‘ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਹੁਤ ਸਾਵਧਾਨੀ ਵਰਤਣ, ਆਪਣੀ ਆਵਾਜਾਈ ਨੂੰ ਸੀਮਤ ਕਰਨ ਅਤੇ ਢਾਕਾ ‘ਚ ਭਾਰਤੀ ਹਾਈ ਕਮਿਸ਼ਨ ਨਾਲ ਹਮੇਸ਼ਾ ਸੰਪਰਕ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।’

Leave a Reply

Your email address will not be published. Required fields are marked *

View in English