ਫੈਕਟ ਸਮਾਚਾਰ ਸੇਵਾ
ਕਲਾਈਕੁੰਡਾ , ਫਰਵਰੀ 13
ਭਾਰਤੀ ਹਵਾਈ ਸੈਨਾ ਦਾ ਇੱਕ ਹਾਕ ਟ੍ਰੇਨਰ ਜਹਾਜ਼ ਅੱਜ ਇੱਕ ਸਿਖਲਾਈ ਉਡਾਣ ਦੌਰਾਨ ਪੱਛਮੀ ਬੰਗਾਲ ਦੇ ਕਲਾਈਕੁੰਡਾ ਵਿੱਚ ਹਾਦਸਾਗ੍ਰਸਤ ਹੋ ਗਿਆ। ਰਾਹਤ ਦੀ ਗੱਲ ਇਹ ਹੈ ਕਿ ਦੋਵੇਂ ਪਾਇਲਟ ਜਹਾਜ਼ ਤੋਂ ਸੁਰੱਖਿਅਤ ਬਾਹਰ ਨਿਕਲ ਗਏ।
ਭਾਰਤੀ ਹਵਾਈ ਸੈਨਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਇਰੀ ਦਾ ਗਠਨ ਕੀਤਾ ਗਿਆ ਹੈ। ਕੋਈ ਜਾਨੀ ਜਾਂ ਨਾਗਰਿਕ ਸੰਪਤੀ ਦਾ ਨੁਕਸਾਨ ਨਹੀਂ ਹੋਇਆ।







