ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਜਾ ਰਹੇ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਫੈਕਟ ਸਮਾਚਾਰ ਸੇਵਾ

ਅਹਿਮਦਾਬਾਦ, ਅਕਤੂਬਰ 16

ਮੁੰਬਈ ਤੋਂ ਦਿੱਲੀ ਜਾਣ ਵਾਲੇ ਇੰਡੀਗੋ ਜਹਾਜ਼ ਵਿਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਰਸਤਾ ਬਦਲ ਕੇ ਅਹਿਮਦਾਬਾਦ ਭੇਜਿਆ ਗਿਆ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਾਂਚ ਦੌਰਾਨ ਜਹਾਜ਼ ਵਿਚੋਂ ਅਜਿਹਾ ਕੁੱਝ ਵੀ ਨਹੀਂ ਮਿਲਿਆ ਅਤੇ ਬੰਬ ਹੋਣ ਦੀ ਸੂਚਨਾ ਗਲਤ ਸਾਬਿਤ ਹੋਈ। ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੀ ਰਾਤ ਜਦੋਂ ਜਹਾਜ਼ ਨੇ ਉਡਾਣ ਭਰੀ ਤਾਂ ਇਕ ਅਗਿਆਤ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਜਹਾਜ਼ ’ਚ ਬੰਬ ਹੋਣ ਬਾਰੇ ਦਾਅਵਾ ਕੀਤਾ। ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ 200 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਨ। ਜਹਾਜ਼ ਸੁਰੱਖਿਆ ਕਰਮੀਆਂ ਦੇ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਸਵੇਰੇ ਕਰੀਬ 8 ਵਜੇ ਦਿੱਲੀ ਲਈ ਰਵਾਨਾ ਹੋਇਆ।

Leave a Reply

Your email address will not be published. Required fields are marked *

View in English