ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 15
ਭਾਜਪਾ ਨੇਤਾ ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸ਼ਰਮਾ ਦੇ ਨਾਲ ਦੋ ਉਪ ਮੁੱਖ ਮੰਤਰੀਆਂ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਰਾਜਪਾਲ ਕਲਰਾਜ ਮਿਸ਼ਰਾ ਨੇ ਤਿੰਨਾਂ ਨੂੰ ਸਹੁੰ ਚੁਕਾਈ।







