ਭਰਤ ਇੰਦਰ ਚਹਿਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 8

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸਰੋਤਾਂ ਰਾਹੀਂ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।
ਇਹ ਨੋਟਿਸ ਭਰਤ ਇੰਦਰ ਚਹਿਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਵਾਸਤੇ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਨੇ ਚਹਿਲ ਤੋਂ ਲੰਬੀ ਪੁੱਛ-ਗਿੱਛ ਕੀਤੀ ਸੀ।

Leave a Reply

Your email address will not be published. Required fields are marked *

View in English