ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਮਈ 24
ਕਾਂਗਰਸ ਨੇਤਾ ਰਾਹੁਲ ਗਾਂਧੀ ਭਲਕੇ ਯਾਨੀ 25 ਮਈ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਵਿਖੇ ਪੁੱਜਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਤੇ ਲੁਧਿਆਣਾ ਵਿਚ ਵੀ ਉਨ੍ਹਾਂ ਦੀਆਂ ਰੈਲੀਆਂ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।







