ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 7
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ’ਵਾਰ’ ਭਲਕੇ 8 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰਿਲੀਜ਼ ਹੋਣ ਵਾਲਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ ਗੀਤ ’ਐਸ ਵਾਈ ਐਲ’ ਰਿਲੀਜ਼ ਕੀਤਾ ਗਿਆ ਸੀ ਜਿਸਨੂੰ ਸਰਕਾਰ ਨੇ ਬੈਨ ਕਰ ਦਿੱਤਾ ਸੀ।







