ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 23
ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੱਖ ਵੱਖ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ, ਦਿੱਲੀ ਤੇ ਹੋਰ ਰਾਜਾਂ ਦੀਆਂ ਸਰਕਾਰਾਂ ਇਸ ਮਾਮਲੇ ਵਿਚ ਤੁਰੰਤ ਫੈਸਲੇ ਲੈਣ।
ਇਕ ਟਵੀਟ ਵਿਚ ਉਹਨਾਂ ਕਿਹਾ ਕਿ ਉਮਰ ਕੈਦ 14 ਸਾਲ ਦੀ ਹੁੰਦੀ ਹੈ ਪਰ ਕੁਝ ਬੰਦੀ ਸਿੰਘ 27 ਤੋਂ 32 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਿਹਨਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਤਿਵਾਦ ਵੇਲੇ ਕੁਝ ਮਾਸੂਮ ਲੋਕਾਂ ’ਤੇ ਗਲਤ ਕੇਸ ਦਰਜ ਹੋਏ ਤੇ ਇਹ ਲੋਕ ਅੱਜ ਵੀ ਜੇਲ੍ਹਾਂ ਵਿਚ ਬੰਦ ਹਨ।







