ਫੈਕਟ ਸਮਾਚਾਰ ਸੇਵਾ
ਜਲੰਧਰ , ਅਗਸਤ 29
ਦਿੱਲੀ ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੁੂ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਹਾਈ ਕਮਾਨ ਨੇ ਅਹਿਮ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਆਪਣਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਮਨਜ਼ੂਰੀ ਦਿੱਤੀ ਹੈ।







