ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਬਿੱਟੂ ਘਰ ‘ਚ ਨਜ਼ਰਬੰਦ

ਫੈਕਟ ਸਮਾਚਾਰ ਸੇਵਾ

ਲੁਧਿਆਣਾ , ਮਾਰਚ 5

ਕਾਂਗਰਸੀ ਆਗੂਆਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਸਿੰਘ ਬਿੱਟੂ ਨੂੰ ਘਰ ‘ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਪੁਲਿਸ ਪਹਿਰਾ ਲਗਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਉੱਚ ਪੱਧਰੀ ਮੀਟਿੰਗ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਹੋਈ ਸੀ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਤੇ ਹਲਕਿਆਂ ਦੇ ਇੰਚਾਰਜ ਤੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ 5 ਮਾਰਚ ਨੂੰ ਦੁਪਹਿਰ 12 ਵਜੇ ਗ੍ਰਿਫਤਾਰੀਆਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *

View in English