ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 24
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਰਤ ਵਿਭਾਗ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੇ ਮਜ਼ਦੂਰਾਂ ਲਈ ਘਰਾਂ ਅਤੇ ਹੋਸਟਲਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਕੇਜਰੀਵਾਲ ਨੇ ਵਿਭਾਗ ਨੂੰ ਦਿੱਲੀ ਵਿੱਚ ਰਜਿਸਟਰਡ ਸਾਰੇ 13 ਲੱਖ ਵਰਕਰਾਂ ਨੂੰ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਪ੍ਰਦਾਨ ਕਰਨ ਲਈ ਕੰਮ ਕਰਨ ਦੇ ਹੁਕਮ ਦਿੱਤੇ।
ਮੁਖ ਮੰਤਰੀ ਦਫਤਰ ਨੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਸਰਕਾਰ ਸਭ ਮਜ਼ਦੂਰਾਂ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਲਈ ਸਾਲਾਨਾ ਡੀਟੀਸੀ ਪਾਸ ਦਿੱਤਾ ਜਾਵੇਗਾ। ਵਰਕਰਾਂ ਦੇ ਰਹਿਣ ਲਈ ਮਕਾਨ ਅਤੇ ਹੋਸਟਲ ਦਾ ਪ੍ਰਬੰਧ ਕੀਤਾ ਜਾਵੇਗਾ। ਸਾਰੇ ਵਰਕਰਾਂ ਦੇ ਬੱਚਿਆਂ ਲਈ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਜਾਵੇਗਾ।







