ਮਣੀਪੁਰ : ਔਰਤਾਂ ਨਾਲ ਜਬਰ ਜਿਨਾਹ ਦੇ ਦੋਸ਼ ਵਿੱਚ 5 ਪੁਲਿਸ ਮੁਲਾਜ਼ਮ ਮੁਅੱਤਲ

ਫੈਕਟ ਸਮਾਚਾਰ ਸੇਵਾ

ਇੰਫਾਲ , ਅਗਸਤ 6

ਮਨੀਪੁਰ ਪੁਲਿਸ ਨੇ ਉਸ ਇਲਾਕੇ ਦੇ ਐਸਐਚਓ ਸਮੇਤ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਜਿੱਥੇ 4 ਮਈ ਨੂੰ ਭੀੜ ਵੱਲੋਂ ਦੋ ਔਰਤਾਂ ਨੂੰ ਨੰਗਾ ਕਰ ਕੇ ਘੁੰਮਾਉਣ ਦੀ ਘਟਨਾ ਵਾਪਰੀ ਸੀ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ।

ਅਧਿਕਾਰੀਆਂ ਨੇ ਕਿਹਾ ਕਿ 19 ਜੁਲਾਈ ਨੂੰ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਮਣੀਪੁਰ ਪੁਲਿਸ ਨੇ ਥੌਬਲ ਜ਼ਿਲ੍ਹੇ ਦੇ ਨੌਂਗਪੋਕ ਸੇਕਮਈ ਥਾਣੇ ਦੇ ਅਧਿਕਾਰੀ ਅਤੇ ਚਾਰ ਹੋਰ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ। ਘਟਨਾਕ੍ਰਮ ਤੋਂ ਜਾਣੂ ਅਧਿਕਾਰੀਆਂ ਨੇ ਕਿਹਾ ਕਿ ਮਨੀਪੁਰ ਪੁਲਿਸ ਰਾਜ ਵਿੱਚ ਹਿੰਸਾ ਨੂੰ ਖਤਮ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *

View in English