ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਾਰਚ 6
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਡੀਜੀਪੀ ਪੰਜਾਬ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਅਪੀਲ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ। ਦੇਸ਼ ਦੇ ਸਾਰੇ ਹਿੱਸਿਆਂ ਤੋਂ ਸ਼ਰਧਾਲੂਆਂ ਦਾ ਬਿਨਾਂ ਕਿਸੇ ਡਰ ਦੇ ਦਰਸ਼ਨਾਂ ਲਈ ਆਉਣ ਤੇ ਸਵਾਗਤ ਹੈ।







