ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 16
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ‘ਤੇ ਦੋਹਰੇ ਪੈਂਤੜੇ ਕੱਸ ਦਿੱਤੇ ਹਨ। ਸੀਬੀਆਈ ਨੇ ਦਿੱਲੀ ਸਰਕਾਰ ਦੀ ‘ਫੀਡਬੈਕ ਯੂਨਿਟ’ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਾਬਕਾ ਸੀਐਮ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਹੈ।







