ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 22
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਈਡੀ ਨੇ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਹੈ। ਉਨਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।







