ਮਨੋਜ ਬਾਜਪਾਈ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ !

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜਨਵਰੀ 6

ਅਭਿਨੇਤਾ ਮਨੋਜ ਵਾਜਪਾਈ ਦਾ ਸੋਸ਼ਲ ਮੀਡੀਆ ਅਕਾਊਂਟ ਕਿਸੇ ਨੇ ਹੈਕ ਕਰ ਲਿਆ ਹੈ।
ਮਨੋਜ ਬਾਜਪਾਈ ਦਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰ ਨੇ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਸੰਦੇਸ਼ ਸਾਂਝਾ ਕਰਦੇ ਹੋਏ ਕਿਹਾ ਕਿ ‘ਮੇਰਾ ਟਵਿਟਰ ਅਕਾਊਂਟ ਹੈਕ ਹੋ ਗਿਆ ਹੈ। ਕਿਰਪਾ ਕਰਕੇ ਮੇਰੀ ਪ੍ਰੋਫਾਈਲ ਤੋਂ ਪੋਸਟ ਕੀਤੀ ਕਿਸੇ ਵੀ ਚੀਜ਼ ‘ਤੇ ਟਿੱਪਣੀ ਨਾ ਕਰੋ ਜਦੋਂ ਤੱਕ ਸਮੱਸਿਆ ਹੱਲ ਨਹੀਂ ਹੋ ਜਾਂਦੀ। ਮਸਲੇ ਦੇ ਹੱਲ ਲਈ ਯਤਨ ਜਾਰੀ ਹਨ। ਮੈਂ ਤੁਹਾਨੂੰ ਅੱਪਡੇਟ ਰੱਖਾਂਗਾ।

ਪਹਿਲਾਂ ਵੀ ਹੋ ਚੁੱਕਾ ਹੈ ਹੈਕ

ਮਨੋਜ ਬਾਈਪਾਈ ਦੇ ਟਵਿੱਟਰ ਅਕਾਊਂਟ ਤੋਂ ਕੋਈ ਇਤਰਾਜ਼ਯੋਗ ਪੋਸਟ ਜਾਂ ਟਵੀਟ ਸ਼ੇਅਰ ਨਹੀਂ ਕੀਤਾ ਗਿਆ ਹੈ, ਪਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਨਾਂ ‘ਤੇ ਕਿਸੇ ਵੀ ਤਰ੍ਹਾਂ ਦੇ ਬੇਲੋੜੇ ਵਿਵਾਦ ਤੋਂ ਬਚਣ ਲਈ ਪਹਿਲਾਂ ਹੀ ਚੇਤਾਵਨੀ ਦਿੱਤੀ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਉਸ ਦਾ ਅਕਾਊਂਟ ਇਸ ਤਰ੍ਹਾਂ ਹੈਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2018 ‘ਚ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਸੀ।

Leave a Reply

Your email address will not be published. Required fields are marked *

View in English