ਫੈਕਟ ਸਮਾਚਾਰ ਸੇਵਾ
ਮੁੰਬਈ, ਫਰਵਰੀ 26
ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਦਾਸ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਅੱਜ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਦੱਸ ਦੇਈਏ ਕਿ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਦਾਸ ਦਾ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਨਾਯਬ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਗ਼ਜ਼ਲ ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਜਾਣਕਾਰੀ ਅਨੁਸਾਰ ਉਨ੍ਹਾਂ ਅੱਜ ਸਵੇਰੇ 11 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਏ।







