ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 22
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਨਮਾਨ ਵਜੋਂ ਡਾਇੰਮਡ ਪਲੇਅ ਬਟਨ ਦਿੱਤਾ ਹੈ। ਇਹ ਪ੍ਰਾਪਤੀ ਉਨ੍ਹਾਂ ਨੂੰ ਮਿਲਦੀ ਹੈ, ਜਿਨ੍ਹਾਂ ਦੇ ਯੂਟਿਊਬ ‘ਤੇ 1 ਕਰੋੜ ਸਬਸਕ੍ਰਾਈਬਰ ਹੋ ਜਾਂਦੇ ਹਨ। ਸਿੱਧੂ ਮੂਸੇਵਾਲਾ ਦੇ ਯੂਟਿਊਬ ‘ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ‘ਚ ਇਹ ਸਨਮਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।







