ਫੈਕਟ ਸਮਾਚਾਰ ਸੇਵਾ
ਮੁੰਬਈ , ਮਾਰਚ 19
ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਉਥਲ-ਪੁਥਲ ਜਾਰੀ ਹੈ। ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ। ਰਾਜ ਠਾਕਰੇ ਸੋਮਵਾਰ ਰਾਤ ਨੂੰ ਹੀ ਦਿੱਲੀ ਪਹੁੰਚ ਗਏ ਸਨ। ਅੱਜ ਉਨ੍ਹਾਂ ਨੇ ਇਕ ਨਿੱਜੀ ਹੋਟਲ ‘ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨਾਲ ਮੁਲਾਕਾਤ ਕੀਤੀ।







