ਫੈਕਟ ਸਮਾਚਾਰ ਸੇਵਾ
ਮੁੰਬਈ , ਅਗਸਤ 12
ਮਹਾਰਾਸ਼ਟਰ ‘ਚ ਚਾਹ ਪੱਤੀ ਦੇ ਪਾਊਚ ‘ਚ ਕਰੋੜਾਂ ਰੁਪਏ ਦੇ ਹੀਰਿਆਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਕੀਮ ਰਜ਼ਾ ਅਸ਼ਰਫ਼ ਮਨਸੂਰੀ ਵਜੋਂ ਹੋਈ ਹੈ, ਜੋ ਮੁੰਬਈ ਤੋਂ ਦੁਬਈ ਜਾ ਰਿਹਾ ਸੀ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਮੁੰਬਈ ਦੇ ਨਲ ਬਾਜ਼ਾਰ ਇਲਾਕੇ ਦਾ ਰਹਿਣ ਵਾਲਾ ਮੁਕੀਮ ਰਜ਼ਾ ਅਸ਼ਰਫ (30) ਦੁਬਈ ਤੋਂ ਮੁੰਬਈ ਜਾ ਰਿਹਾ ਸੀ। ਇਸ ਦੌਰਾਨ ਕਸਟਮ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਉਸ ਨੂੰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕਿਆ। ਜਾਂਚ ਦੌਰਾਨ ਮਨਸੂਰੀ ਦੇ ਬੈਗ ‘ਚੋਂ ਇਕ ਮਸ਼ਹੂਰ ਚਾਹ ਬ੍ਰਾਂਡ ਦੇ ਪਾਉਚ ਬਰਾਮਦ ਹੋਏ। ਜਦੋਂ ਇਨ੍ਹਾਂ ਪਾਊਚਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਵਿੱਚੋਂ ਅੱਠ ਪਾਊਚਾਂ ਵਿੱਚ 34 ਹੀਰੇ ਪਾਏ ਗਏ। ਜਿਨਾਂ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਹੀਰਿਆਂ ਦੀ ਤਸਕਰੀ ਲਈ ਪੰਜ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।







