ਫੈਕਟ ਸਮਾਚਾਰ ਸੇਵਾ
ਮੁੰਬਈ, ਸਤੰਬਰ 22
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਵਿੱਚ ਅੱਜ ਇੱਕ ਪੰਜ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਉਲਹਾਸਨਗਰ ਤਹਿਸੀਲਦਾਰ (ਮਾਲ ਅਧਿਕਾਰੀ) ਕੋਮਲ ਠਾਕੁਰ ਨੇ ਦੱਸਿਆ ਕਿ ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਅਤੇ ਰਾਹਤ ਕਾਰਜ ਜਾਰੀ ਹੈ।
ਅਧਿਕਾਰੀ ਨੇ ਦੱਸਿਆ ਕਿ ਉਲਹਾਸਨਗਰ ਕੈਂਪ 5 ਸਥਿਤ ਇਮਾਰਤ ਦੀ ਚੌਥੀ ਮੰਜ਼ਿਲ ਦੀ ਇੱਕ ਸਲੈਬ ਸਵੇਰੇ 11.30 ਵਜੇ ਦੇ ਕਰੀਬ ਡਿੱਗ ਗਈ। ਅਧਿਕਾਰੀ ਨੇ ਕਿਹਾ ਕਿ 30 ਫਲੈਟਾਂ ਵਾਲਾ ਢਾਂਚਾ ਗੈਰ-ਕਾਨੂੰਨੀ ਹੈ ਅਤੇ ਨੋਟਿਸ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਮਾਰਤ ਵਿੱਚ ਪੰਜ ਪਰਿਵਾਰ ਰਹਿ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਫਾਇਰ ਬ੍ਰਿਗੇਡ ਕਰਮਚਾਰੀ, ਆਫਤ ਪ੍ਰਬੰਧਨ ਟੀਮ, ਪੁਲੀਸ, ਮਾਲ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।







