ਮਹਾਰਾਸ਼ਟਰ ਦੇ CM ਏਕਨਾਥ ਸ਼ਿੰਦੇ ਨੇ ਸਲਮਾਨ ਖਾਨ ਨਾਲ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਮੁੰਬਈ, ਅਪ੍ਰੈਲ 16

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਲਮਾਨ ਖਾਨ ਦੇ ਪਿਤਾ ਸੀਨੀਅਰ ਪਟਕਥਾ ਲੇਖਕ ਸਲੀਮ ਖਾਨ ਵੀ ਮੌਜੂਦ ਸਨ।

ਇਸ ਦੌਰਾਨ ਮੁੱਖ ਮੰਤਰੀ ਨੇ ਸਲਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਦੋ ਦਿਨ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਸ਼ਿੰਦੇ ਨੇ ਖਾਨ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ, ਵਿਧਾਇਕ ਜੀਸ਼ਾਨ ਸਿੱਦੀਕੀ ਅਤੇ ਯੁਵਾ ਸੈਨਾ ਦੇ ਰਾਹੁਲ ਕੰਵਲ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English