ਮਹਾਰਾਸ਼ਟਰ ਰੋਡਵੇਜ਼ ਨੇ ਕਰਨਾਟਕ ਜਾਣ ਵਾਲੀਆਂ ਬੱਸਾਂ ਨੂੰ ਕੀਤਾ ਬੰਦ, ਸਰਹੱਦੀ ਵਿਵਾਦ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤਾ ਅਲਰਟ

ਫੈਕਟ ਸਮਾਚਾਰ ਸੇਵਾ

ਮੁੰਬਈ , ਦਸੰਬਰ 7

ਕਰਨਾਟਕ ਅਤੇ ਮਹਾਰਾਸ਼ਟਰ ਵਿਚਾਲੇ ਸਰਹੱਦੀ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਪੁਲਿਸ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਮੱਦੇਨਜ਼ਰ ਮਹਾਰਾਸ਼ਟਰ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਮਐੱਸਆਰਟੀਸੀ) ਨੇ ਕਰਨਾਟਕ ਲਈ ਬੱਸਾਂ ਦੇ ਸੰਚਾਲਨ ‘ਤੇ ਰੋਕ ਲਗਾ ਦਿੱਤੀ ਹੈ।

ਕਰਨਾਟਕ ‘ਚ ਬੱਸਾਂ ‘ਤੇ ਹਮਲੇ ਦੇ ਖਦਸ਼ੇ ਕਾਰਨ ਪੁਲੀਸ ਨੇ ਅੱਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ MSRTC ਨੇ ਕਰਨਾਟਕ ਜਾਣ ਵਾਲੀਆਂ ਆਪਣੀਆਂ ਬੱਸਾਂ ਦੇ ਸੰਚਾਲਨ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਸੀਮਾ ਵਿਵਾਦ ਨੂੰ ਲੈ ਕੇ ਅੱਜ ਕਰਨਾਟਕ ਦੇ ਬੇਲਗਾਵੀ ‘ਚ ਜ਼ਬਰਦਸਤ ਪ੍ਰਦਰਸ਼ਨ ਹੋਇਆ। ਇਸ ਦੌਰਾਨ ਮਹਾਰਾਸ਼ਟਰ ਦੀਆਂ ਬੱਸਾਂ ਅਤੇ ਟਰੱਕਾਂ ‘ਤੇ ਪਥਰਾਅ ਦੀਆਂ ਘਟਨਾਵਾਂ ਸਾਹਮਣੇ ਆਈਆਂ।

ਮਹਾਰਾਸ਼ਟਰ ਪੁਲਿਸ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਰਾਜਾਂ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੌਰਾਨ ਬੱਸਾਂ ‘ਤੇ ਹਮਲੇ ਕੀਤੇ ਜਾ ਸਕਦੇ ਹਨ। MSRTC ਨੇ ਕਿਹਾ ਕਿ ਇਸ ਅਲਰਟ ਦੇ ਆਧਾਰ ‘ਤੇ ਕਰਨਾਟਕ ਜਾਣ ਵਾਲੀਆਂ ਰੋਡਵੇਜ਼ ਬੱਸਾਂ ਦੇ ਸੰਚਾਲਨ ਨੂੰ ਅਗਲੇ ਹੁਕਮਾਂ ‘ਤੇ ਰੋਕ ਦਿੱਤਾ ਗਿਆ ਹੈ। ਬੱਸਾਂ ਅਤੇ ਮੁਸਾਫਰਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਵੱਲੋਂ ਪੁਸ਼ਟੀ ਹੋਣ ਤੋਂ ਬਾਅਦ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *

View in English