ਮਾਨਸਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਜ਼ਰੂਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਧਰਮੂ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ।

ਮ੍ਰਿਤਕ ਕਿਸਾਨ ਦੀ ਪਛਾਣ ਕਿਸਾਨ ਕੌਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਉਪਰ ਬੈਂਕਾਂ ਤੇ ਹੋਰ ਵੱਖ-ਵੱਖ ਲੋਕਾਂ ਦਾ ਲਗਭਗ 12 ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੌਰ ਸਿੰਘ ਨੇ ਖੌਫਨਾਕ ਕਦਮ ਚੁੱਕਿਆ ਤੇ ਘਰ ਦੀ ਕੰਧ ਕੋਲ ਲੱਗੇ ਇਕ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਕਿਸਾਨ ਦੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਪੰਜਾਬ ਕਿਸਾਨ ਯੂਨੀਅਨ ਦੀ ਮੰਗ ਹੈ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਮੁਆਵਜ਼ੇ ਦੀ ਵੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *

View in English