ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 3
ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਬਰਸਾਤ ਦਾ ਦੌਰ ਜਾਰੀ ਹੈ। ਇਸ ਵਾਰ ਮਈ ਦਾ ਮਹੀਨਾ ਸੁਹਾਵਣੇ ਮੌਸਮ ਨਾਲ ਸ਼ੁਰੂ ਹੋਇਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਵਿੱਚ ਚੱਕਰਵਾਤ ਦੇ ਸ਼ੁਰੂਆਤੀ ਸੰਕੇਤ ਹਨ। ਅੱਜ ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ‘ਚ ਚੱਕਰਵਾਤ ਦੇ ਸ਼ੁਰੂਆਤੀ ਸੰਕੇਤ ਮਿਲੇ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਮਛੇਰਿਆਂ ਅਤੇ ਕਿਸ਼ਤੀ ਵਾਲਿਆਂ ਨੂੰ ਇਸ ਖੇਤਰ ਵਿੱਚ ਨਾ ਜਾਣ ਦੀ ਚਿਤਾਵਨੀ ਦਿੱਤੀ ਹੈ।
ਇਸ ਸਬੰਧੀ ਉਨ੍ਹਾਂ ਪ੍ਰੈਸ ਕਾਨਫਰੰਸ ਵੀ ਕੀਤੀ। ਇਸ ਵਿਚ ਉਨ੍ਹਾਂ ਕਿਹਾ ਕਿ 9 ਮਈ ਨੂੰ ਦੱਖਣੀ ਪੂਰਬੀ ਬੰਗਾਲ ਦੀ ਖਾੜੀ ਤੋਂ ਚੱਕਰਵਾਤ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦੇ ਰੂਟ ਬਾਰੇ ਜਾਣਕਾਰੀ ਦਿੱਤੀ ਜਾਵੇਗੀ।







