ਮੁਖਤਾਰ ਅੰਸਾਰੀ ਜੇਲ੍ਹਰ ਨੂੰ ਧਮਕੀ ਦੇਣ ਦੇ ਮਾਮਲੇ ‘ਚ ਦੋਸ਼ੀ ਕਰਾਰ, ਹੋਈ 2 ਸਾਲ ਦੀ ਸਜ਼ਾ

ਫੈਕਟ ਸਮਾਚਾਰ ਸੇਵਾ

ਲਖਨਊ , ਸਤੰਬਰ 21

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਰਾਜਧਾਨੀ ਲਖਨਊ ਦੇ ਆਲਮਬਾਗ ਥਾਣੇ ਦੇ ਇੱਕ ਅਪਰਾਧਿਕ ਮਾਮਲੇ ਵਿੱਚ ਮਾਫੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਜਸਟਿਸ ਦਿਨੇਸ਼ ਕੁਮਾਰ ਸਿੰਘ ਦੇ ਸਿੰਗਲ ਬੈਂਚ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਸੁਣਾਇਆ। ਇਸ ਮਾਮਲੇ ਵਿੱਚ ਸਾਲ 2003 ਵਿੱਚ ਤਤਕਾਲੀ ਜੇਲ੍ਹਰ ਐਸਕੇ ਅਵਸਥੀ ਨੇ ਥਾਣਾ ਆਲਮਬਾਗ ਵਿੱਚ ਮੁਖਤਾਰ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ।

ਜਿਸ ਦੇ ਮੁਤਾਬਕ ਜੇਲ ‘ਚ ਮੁਖਤਾਰ ਅੰਸਾਰੀ ਨੂੰ ਮਿਲਣ ਆਏ ਲੋਕਾਂ ਦੀ ਤਲਾਸ਼ੀ ਲੈਣ ਦੇ ਹੁਕਮ ਦਿੱਤੇ ਗਏ ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਉਨਾਂ ਨੂੰ ਗਾਲ੍ਹਾਂ ਕੱਢਦੇ ਹੋਏ ਮੁਖਤਾਰ ਨੇ ਉਨਾਂ ਵੱਲ ਪਿਸਤੌਲ ਵੀ ਤਾਣੀ ਸੀ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਮੁਖਤਾਰ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸਰਕਾਰ ਨੇ ਅਪੀਲ ਦਾਇਰ ਕੀਤੀ ਸੀ।

Leave a Reply

Your email address will not be published. Required fields are marked *

View in English