ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ : ਈ.ਟੀ.ਓ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 22

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ।

ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨਪੂਰਵਕ ਸੁਣਿਆ ਗਿਆ।

ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਣਜ, ਪ੍ਰਬੰਧਕੀ ਅਤੇ ਐਚ ਆਰ ਇੰਜੀਨੀਅਰ ਗੋਪਾਲ ਸ਼ਰਮਾ ਤੌਂ ਇਲਾਵਾ ਪਾਵਰਕੌਮ ਅਤੇ ਟਰਾਂਸਕੋ ਦੇ ਸੀਨੀਅਰ ਅਧਿਕਾਰੀਆਂ ਅਤੇ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਆਊਟ ਸੋਰਸ ਪੰਜਾਬ ਦੇ ਆਗੂਆਂ ਵੱਲੋਂ ਭਾਗ ਲਿਆ ਗਿਆ।

Leave a Reply

Your email address will not be published. Required fields are marked *

View in English