ਫੈਕਟ ਸਮਾਚਾਰ ਸੇਵਾ
ਮੁਹਾਲੀ , ਜੂਨ 1
AGTF ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਟੀਮ ਵਲੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਝੰਜੇੜੀ ਦੇ ਗੁੱਗਾ ਮੈੜੀ ਵਿਖੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਕਰੀਬ ਰਾਤ 1 ਵਜੇ ਇੱਕ ਮੁਠਭੇੜ ਹੋਈ ਹੈ।
ਦਰਅਸਲ ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ ਜਿਸ ਵਿਚ ਦੋ ਗੈਂਗਸਟਰ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ ਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਗੈਂਗਸਟਰ ਆਈ 20 ਕਾਰ ਵਿਚ ਸਵਾਰ ਹੋ ਕੇ ਭੱਜ ਰਹੇ ਸਨ ਜਿਹਨਾਂ ਪਿੱਛੇ ਪੁਲਿਸ ਪੈ ਗਈ। ਪੁਲਿਸ ਨੂੰ ਵੇਖ ਕੇ ਉਹਨਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਦੋਵੇਂ ਗੈਂਗਸਟਰ ਫੱਟੜ ਹੋ ਗਏ। ਹੁਣ ਉਹਨਾਂ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਇਆ ਜਾ ਰਿਹਾ ਹੈ।







