ਮੁੰਬਈ ਏਅਰਪੋਰਟ ‘ਤੇ ਯੂਏਈ ਦੇ ਇੱਕ ਯਾਤਰੀ ਤੋਂ 9000 ਗ੍ਰਾਮ ਸੋਨਾ ਮਿਲਿਆ

ਫੈਕਟ ਸਮਾਚਾਰ ਸੇਵਾ

ਮੁੰਬਈ , ਅਪ੍ਰੈਲ 2

ਕਸਟਮ ਵਿਭਾਗ ਨੇ ਮੁੰਬਈ ਏਅਰਪੋਰਟ ਤੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਮੁੰਬਈ ਕਸਟਮ ਏਅਰਪੋਰਟ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁਬਈ ਤੋਂ ਮੁੰਬਈ ਆ ਰਿਹਾ ਇੱਕ ਯਾਤਰੀ ਆਪਣੇ ਨਾਲ ਵੱਡੀ ਮਾਤਰਾ ਵਿੱਚ ਸੋਨਾ ਲੈ ਕੇ ਜਾ ਰਿਹਾ ਹੈ। ਇੱਕ ਸੂਹ ‘ਤੇ ਕਾਰਵਾਈ ਕਰਦੇ ਹੋਏ ਮੁੰਬਈ ਕਸਟਮ ਏਅਰਪੋਰਟ ਦੇ ਅਧਿਕਾਰੀਆਂ ਨੇ ਤਸਕਰ ਨੂੰ ਗ੍ਰਿਫਤਾਰ ਕਰ ਲਿਆ।

ਅਧਿਕਾਰੀਆਂ ਨੇ ਦੱਸਿਆ ਕਿ ਗਿਰਫ਼ਤਾਰ ਵਿਅਕਤੀ ਸੰਯੁਕਤ ਅਰਬ ਅਮੀਰਾਤ ਦਾ ਵਸਨੀਕ ਹੈ। ਉਸ ਕੋਲੋਂ 9000 ਗ੍ਰਾਮ ਵਜ਼ਨ ਦੇ 24 ਕੈਰੇਟ ਸੋਨੇ ਦੇ ਬਿਸਕੁਟ ਬਰਾਮਦ ਹੋਏ ਹਨ। ਜਿਨਾਂ ਦੀ ਕੀਮਤ 4.62 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English