ਮੁੰਬਈ ‘ਚ ਧਾਰਾ 144 ਲਾਗੂ , 2 ਜਨਵਰੀ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ

ਫੈਕਟ ਸਮਾਚਾਰ ਸੇਵਾ

ਮੁੰਬਈ , ਦਸੰਬਰ 2

ਮੁੰਬਈ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਪੂਰੇ ਮੁੰਬਈ ‘ਚ ਕਈ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਇੱਕ ਥਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ। ਇਸ ਤੋਂ ਇਲਾਵਾ ਜਨਤਕ ਮੀਟਿੰਗਾਂ ਦੇ ਪ੍ਰਦਰਸ਼ਨ ‘ਤੇ ਵੀ ਪਾਬੰਦੀ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੂਰੇ ਸੂਬੇ ਵਿੱਚ 4 ਦਸੰਬਰ ਤੋਂ 2 ਜਨਵਰੀ ਤੱਕ ਧਾਰਾ 144 ਲਾਗੂ ਰਹੇਗੀ।

ਮੁੰਬਈ ਪੁਲਿਸ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੂਬੇ ‘ਚ 4 ਦਸੰਬਰ ਤੋਂ 2 ਜਨਵਰੀ ਤੱਕ ਹਥਿਆਰਾਂ ‘ਤੇ ਵੀ ਮੁਕੰਮਲ ਪਾਬੰਦੀ ਲਾਗੂ ਰਹੇਗੀ। ਇਸ ਦੇ ਨਾਲ ਹੀ ਲਾਊਡ ਸਪੀਕਰ, ਬੈਂਡ ਅਤੇ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ। ਪੁਲੀਸ ਨੇ ਕਿਹਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

View in English