ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ 2 ਲੋਕਾਂ ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ

ਫੈਕਟ ਸਮਾਚਾਰ ਸੇਵਾ

ਮੁੰਬਈ , ਅਗਸਤ 12

ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਕਈ ਲੋਕ ਦੱਬ ਗਏ। ਪੁਲਿਸ ਨੇ ਕਿਹਾ ਕਿ 2 ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ 6 ਤੋਂ 8 ਹੋਰ ਅਜੇ ਵੀ ਫਸੇ ਹੋ ਸਕਦੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੁੰਬਈ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਜ਼ਮੀਨ ਖਿਸਕਣ ਦੀ ਘਟਨਾ ਭਾਰੀ ਮੀਂਹ ਕਾਰਨ ਹੋਈ ਹੈ।

ਜਾਣਕਾਰੀ ਅਨੁਸਾਰ ਸ਼ਹਿਰ ਦੇ ਚਿਰਾਗ ਨਗਰ ਵਿੱਚ ਜ਼ਮੀਨ ਖਿਸਕ ਗਈ। ਕਈ ਲੋਕ ਮਲਬੇ ਹੇਠ ਫਸ ਗਏ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰਾਂ ਨੂੰ ਬਚਾਇਆ ਗਿਆ ਹੈ। ਹਾਲਾਂਕਿ ਛੇ ਤੋਂ ਅੱਠ ਲੋਕਾਂ ਦੇ ਅਜੇ ਵੀ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ, ਅਤੇ ਉਨ੍ਹਾਂ ਨੂੰ ਬਚਾਉਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ NDRF ਦੀਆਂ ਟੀਮਾਂ
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਵਾਪਰੀ। ਮਹਾਰਾਸ਼ਟਰ ਪੁਲਿਸ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਐਂਬੂਲੈਂਸ ਗੱਡੀਆਂ ਵੀ ਮੌਕੇ ‘ਤੇ ਤਾਇਨਾਤ ਹਨ ਤਾਂ ਜੋ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਜਾ ਸਕੇ। ਬੀਐਮਸੀ ਨੇ ਕਿਹਾ ਕਿ ਦੋ ਲਾਸ਼ਾਂ ਨੂੰ ਹਸਪਤਾਲ ਭੇਜਿਆ ਗਿਆ ਹੈ ਅਤੇ ਦੋ ਜ਼ਖਮੀਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *

View in English