ਮੁੰਬਈ 26/11 ਹਮਲਿਆਂ ਦੀ 15ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੈਕਟ ਸਮਾਚਾਰ ਸੇਵਾ

ਮੁੰਬਈ , ਨਵੰਬਰ 26

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਉਨ੍ਹਾਂ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਇਸ ਹਮਲੇ ਦਾ ਟਾਕਰਾ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਕਦੇ ਨਹੀਂ ਭੁੱਲ ਸਕਦਾ।

ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਸ ਨੇ ਵੀ ਅੱਤਵਾਦੀ ਹਮਲੇ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Leave a Reply

Your email address will not be published. Required fields are marked *

View in English