ਫੈਕਟ ਸਮਾਚਾਰ ਸੇਵਾ
ਮੁੰਬਈ , ਫਰਵਰੀ 3
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੂੰ ਮੁੰਬਈ ‘ਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਈਮੇਲ ਵਿੱਚ ਮੁਲਜ਼ਮ ਨੇ ਤਾਲਿਬਾਨ ਦਾ ਮੈਂਬਰ ਹੋਣ ਦਾ ਦਾਅਵਾ ਕੀਤਾ ਹੈ। ਈਮੇਲ ਮਿਲਣ ਤੋਂ ਬਾਅਦ ਐਨਆਈਏ ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁੰਬਈ ਸਮੇਤ ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ ਕੀਤਾ ਗਿਆ ਹੈ।
ਮੁੰਬਈ ਪੁਲੀਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੇ ਇਹ ਈਮੇਲ ਭੇਜੀ ਹੈ, ਉਸ ਨੇ ਦਾਅਵਾ ਕੀਤਾ ਹੈ ਕਿ ਉਹ ਖੁਦ ਤਾਲਿਬਾਨੀ ਹੈ ਅਤੇ ਕਿਹਾ ਹੈ ਕਿ ਮੁੰਬਈ ‘ਚ ਅੱਤਵਾਦੀ ਹਮਲਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਜਨਵਰੀ ‘ਚ ਵੀ ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ‘ਤੇ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਸੀ। ਫੋਨ ਕਰਨ ਵਾਲੇ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਹਾਲਾਂਕਿ ਜਾਂਚ ‘ਚ ਅਜਿਹਾ ਕੁਝ ਨਹੀਂ ਮਿਲਿਆ।







