ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਫੈਕਟ ਸਮਾਚਾਰ ਸੇਵਾ

ਸੰਗਰੂਰ, ਅਪ੍ਰੈਲ 9

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

ਮੰਡੀ ‘ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਖ਼ਰੀਦ ਏਜੰਸੀਆਂ ਵੱਲੋਂ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।

ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਨਿਰਧਾਰਿਤ ਨਮੀ ਅਨੁਸਾਰ ਹੀ ਕਣਕ ਲੈਕੇ ਆਉਣ ਤਾਂ ਜੋ ਖਰੀਦ ਨਾਲੋ ਨਾਲ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਰਛਪਾਲ ਸਿੰਘ ਭੁੱਲਰਹੇੜੀ, ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ (ਸੋਨੀ), ਚੌਧਰੀ ਪਵਨ ਵਰਮਾ, ਨਰੇਸ਼ ਸਿੰਗਲਾ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਸੁਖਵੀਰ ਸਿੰਘ, ਲਾਭ ਸਿੰਘ, ਜਸਪਾਲ ਸਿੰਘ ਭੁੱਲਰ, ਮਿਲਖ ਰਾਜ, ਰੂਬਲ, ਗਗਨਦੀਪ ਸਿੰਘ ਭਸੌੜ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

Leave a Reply

Your email address will not be published. Required fields are marked *

View in English