ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਜਾਣਗੇ: ਯਮੁਨਾ ਨਦੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਿੱਚ ਹੋਣਗੇ ਸ਼ਾਮਲ
ਜਗਰਾਉਂ/ਚੰਡੀਗੜ੍ਹ: 11 ਅਪ੍ਰੈਲ, 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਗਰਾਉਂ ਦਾ ਦੌਰਾ ਕਰਨਗੇ। ਉਹ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਵ੍ਰਿੰਦਾਵਨ ਵਿੱਚ ਇੱਕ ਸਟੀਮਰ ਦੇ ਪੋਂਟੂਨ ਪੁਲ ਨਾਲ ਟਕਰਾ ਕੇ ਪਲਟ ਜਾਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿੱਚ ਪੰਜਾਬ ਤੋਂ ਵ੍ਰਿੰਦਾਵਨ ਦਰਸ਼ਨਾਂ ਲਈ ਗਏ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜਗਰਾਉਂ ਇਲਾਕੇ ਨਾਲ ਸਬੰਧਤ ਸਨ।
ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਇਸ ਦੁਖਦਾਈ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨਗੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦੇਣਗੇ। ਇਸ ਹਾਦਸੇ ਕਾਰਨ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਹੈ।







