ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ ਲਗਾਈ ਰੋਕ
ਨਵੀਂ ਦਿੱਲੀ/ਚੰਡੀਗੜ੍ਹ, 12 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ.ਐੱਸ.ਡੀ.) ਰਾਜਬੀਰ ਘੁੰਮਣ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਅਦਾਲਤੀ ਹੁਕਮ ਨਾਲ ਮੁੱਖ ਮੰਤਰੀ ਦਫ਼ਤਰ ਅਤੇ ਸੂਬਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।







